ਸਿੱਧੂ ਮੂਸੇਵਾਲਾ ਦੇ ਕਾਤਲਾਂ ਵਿੱਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ਵਿੱਚ ਡੀਜੀਪੀ ਪੰਜਾਬ ਨੇ ਵੱਡੀ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਪੁਲਿਸ ਨੇ ਡੀਜੀਪੀ ਦੇ ਹੁਕਮਾਂ 'ਤੇ ਦੀਪਕ ਟੀਨੂੰ ਦੀ ਹਿਰਾਸਤ ਦੌਰਾਨ ਡਿਊਟੀ 'ਤੇ ਤੈਨਾਤ ਮਾਨਸਾ ਪੁਲਿਸ ਦੇ ਅਧਿਕਾਰੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।