Ravneet Bittu ਨੂੰ ਅਮਰੀਕਾ ਤੋਂ ਮਿਲੀ ਧਮਕੀ ਦੀ Viral Audio | OneIndia Punjabi

2022-10-03 0

ਕਾਂਗਰਸੀ ਆਗੂ ਅਤੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੁ ਨੂੰ ਵਿਦੇਸ਼ੀ ਫੋਨ ਨੰਬਰ ਤੋਂ ਫੋਨ ਰਾਹੀਂ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਉਨ੍ਹਾਂ ਦੀ ਜਾਨ ਨੂੰ ਖਤਰਾ ਬਣਿਆ ਦੱਸਿਆ ਜਾ ਰਿਹਾ ਹੈ। ਇਸ ਸਬੰਧ ਵਿੱਚ ਰਵਨੀਤ ਬਿੱਟੂ ਨੇ ਪੁਲਿਸ ਕੋਲ ਸ਼ਿਕਾਇਤ ਦਰਜ਼ ਕਰਵਾ ਦਿੱਤਾ ਹੈ। ਦੱਸ ਦੇਈਏ ਕਿ ਫੋਨ ਰਾਹੀਂ ਧਮਕੀ ਦੇਣ ਵਾਲਾ ਵਿਅਕਤੀ ਖੁਦ ਨੂੰ ਕਿਸੇ ਬਘੇਲ ਸਿੰਘ ਅਮਰੀਕਾ ਨਾਮੀ ਵਿਅਕਤੀ ਦਾ ਬੰਦਾ ਦੱਸ ਰਿਹਾ ਹੈ ਅਤੇ ਕਹਿ ਰਿਹਾ ਹੈ ਬਿੱਟੂ ਨੂੰ ਕਹਿ ਦਿਓ ਕਿ ਉਹ ਬੰਦੀ ਸਿੰਘਾਂ ਵਿਰੁੱਧ ਬੋਲਣੋ ਹਟ ਜਾਵੇ ਨਹੀਂ ਤਾਂ ਫਿਰ ਇਸ ਦੀ ਖੈਰ ਨਹੀਂ। ਇਸਤੋਂ ਪਹਿਲਾਂ ਵੀ ਵਿਦੇਸ਼ੀ ਫੋਨ ਨੰਬਰ ਤੋਂ ਫਿਰੌਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਕਈ ਵੰਡੇ ਅਸਰ ਰਸੂਖ ਵਾਲੇ ਵਿਅਕਤੀਆਂ ਅਤੇ ਆਗੂਆਂ ਨੂੰ ਆ ਚੁੱਕੀਆਂ ਹਨ ਅਤੇ ਹੁਣ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੂੰ ਇਹ ਧਮਕੀ ਆਈ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਇਸ ਧਮਕੀ ਭਰੀ ਕਾਲ ਆਉਣ ਤੋਂ ਬਾਅਦ ਰਵਨੀਤ ਬਿੱਟੂ ਨੇ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ।