ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਨੂੰ ਛੁਡਾਉਣ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਸੀ। ਜਿਸ ਤੇ ਤਹਿਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਜ਼ਿਲਾ ਮੁਹਾਲੀ ਦੇ ਪਿੰਡ ਛੋਟੀ ਬੜੀ ਨਗਲ 'ਚ ਸੰਗਰੂਰ ਤੋ ਸਾਂਸਦ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਈਮਾਨ ਸਿੰਘ ਮਾਨ ਨੇ 125 ਏਕੜ ਜ਼ਮੀਨ ਦਾ ਕਬਜ਼ਾ ਛੁਡਵਾਇਆ ਸੀ । ਜਿਸ ਤੋਂ ਬਾਅਦ ਈਮਾਨ ਸਿੰਘ ਮਾਨ ਵਲੋਂ ਪੰਜਾਬ ਸਰਕਾਰ 'ਤੇ ਮਾਣਹਾਨੀ ਦਾ ਦਾਅਵਾ ਕੀਤਾ ਗਿਆ। ਕਿ ਇਹ ਜ਼ਮੀਨ ਉਸ ਨੂੰ ਉਸ ਦੇ ਦਾਦੇ ਜੋਗਿੰਦਰ ਸਿੰਘ ਮਾਨ ਵਲੋਂ ਦਿੱਤੀ ਗਈ ਹੈ।ਇਸ ਮਸਲੇ 'ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਆਵਾਜ਼ ਬੁਲੰਦ ਕਰਨ ਦਾ ਸੰਵਿਧਾਨਕ ਹੱਕ ਹੈ ਉਨ੍ਹਾਂ ਦੀ ਸਰਕਾਰ ਜਾਂ ਉਨ੍ਹਾਂ ਵੱਲੋਂ ਕੋਈ ਵੀ ਗ਼ਲਤ ਕੰਮ ਨਹੀਂ ਕੀਤਾ ਗਿਆ,ਜੋ ਕਾਰਵਾਈ ਕੀਤੀ ਗਈ ਹੈ ਉਹ ਕਾਗਜ਼ਾਂ ਦੇ ਆਧਾਰ ਤੇ ਕੀਤੀ ਗਈ ਹੈ,ਇਸ ਲਈ ਉਨ੍ਹਾਂ ਨੂੰ ਕੋਈ ਡਰ ਨਹੀਂ ਹੈ ਜੋ ਵੀ ਉਨ੍ਹਾਂ ਨੇ ਜਵਾਬ ਦੇਣਾ ਹੈ,ਸੰਮਨ ਆਉਣ 'ਤੇ ਮਾਣਯੋਗ ਅਦਾਲਤ ਦੇ ਵਿਚ ਦਿੱਤਾ ਜਾਵੇਗਾ।