Golden Temple ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਦਰਦਨਾਕ ਹਾਦਸਾ, 17 ਸਾਲਾਂ ਬੱਚੀ ਦੀ ਹੋਈ ਮੌਤ | OneIndia Punjabi

2022-10-10 0

ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਉਪਰ ਦਰਦਨਾਕ ਸੜਕ ਹਾਦਸਾ ਵਾਪਰਿਆਂ । ਉੱਤਰ ਪ੍ਰਦੇਸ਼ ਤੋਂ ਸ਼੍ਰੀ ਦਰਬਾਰ ਸਾਹਿਬ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਖੰਨਾ ਦੇ ਪਿੰਡ ਮੋਹਨਪੁਰ ਨੇੜੇ ਖੇਤਾਂ 'ਚ ਵੜ ਗਈ। ਬਲੈਰੋ ਜੀਪ 'ਚ ਪਰਿਵਾਰ ਦੇ ਕਰੀਬ 12 ਮੈਂਬਰ ਸਵਾਰ ਸਨ। ਹਾਦਸੇ 'ਚ 17 ਸਾਲਾਂ ਦੀ ਬੱਚੀ ਸਿਮਰਨ ਦੀ ਮੌਤ ਹੋ ਗਈ। ਜਦਕਿ ਬਾਕੀ ਸ਼ਰਧਾਲੂ ਜਖ਼ਮੀ ਹੋ ਗਏ। ਸ਼ਰਧਾਲੂ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਰਾਮਪੁਰ ਦੇ ਬਿਲਾਸਪੁਰ ਤਹਿਸੀਲ ਦੇ ਰਹਿਣ ਵਾਲੇ ਹਨ। ਹਾਦਸੇ ਦੀ ਵਜ੍ਹਾ ਡਰਾਈਵਰ ਨੂੰ ਨੀਂਦ ਆਉਣਾ ਦੱਸਿਆ ਜਾ ਰਿਹਾ ਹੈ। ਗੱਡੀ ਚਲਾ ਰਹੇ ਤਰਸੇਮ ਸਿੰਘ ਨੇ ਕਿਹਾ ਕਿ ਉਸਦੀ ਅੱਖ ਲੱਗ ਗਈ ਸੀ ਜਿਸ ਕਰਕੇ ਗੱਡੀ ਬੇਕਾਬੂ ਹੋ ਗਈ।