ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇਗੀ। ਵੱਖ-ਵੱਖ ਤਰ੍ਹਾਂ ਦੇ ਦੇਸੀ ਅਤੇ ਵਿਦੇਸ਼ੀ ਫੁੱਲ ਸਜਾਵਟ ਲਈ ਵਰਤੇ ਜਾ ਰਹੇ ਹਨ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਾਈ ਇਕਬਾਲ ਸਿੰਘ ਮੁੰਬਈ ਵੱਲੋਂ ਫੁੱਲਾਂ ਦੀ ਸੇਵਾ ਆਰੰਭੀ ਗਈ ਹੈ। ਸਜਾਵਟ ਲਈ 31 ਟਨ ਤੋਂ ਵੱਧ ਫੁੱਲ ਲਗਾਏ ਜਾਣਗੇ। ਇਨ੍ਹਾਂ ਫੁੱਲਾਂ ਵਿਚ ਆਰਕਿਡ, ਲਿਲੀਅਮ, ਕਾਰਨੇਸ਼ਨ, ਟਾਈਗਰ ਆਰਕਿਡ, ਸਿੰਗਾਪੁਰੀ ਡਰਾਫਟ, ਸੁਗੰਧੀ ਭਰਪੂਰ ਸੋਨ ਚੰਪਾ, ਗੁਲਾਬ, ਸਟਾਰ, ਮੈਰੀਗੋਲਡ, ਜਰਬਰਾ, ਐਲਕੋਨੀਆ, ਐਨਥੋਨੀਅਮ, ਹਾਈਡੇਂਜਰ ਵਿਸ਼ੇਸ਼ ਹਨ।