ਪੰਜਾਬ ਵਿੱਚ ਗੁਰੂਘਰਾਂ 'ਚ ਬੇਅਦਬੀ ਦੇ ਮਾਮਲੇ ਲਗਾਤਾਰ ਹੀ ਵਧਦੇ ਜਾ ਰਹੇ ਹਨ। ਤਾਜ਼ਾ ਮਾਮਲਾ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਵਿਧਾਨ ਸਭਾ ਹਲਕਾ ਮਜੀਠਾ ਦੇ ਕਸਬਾ ਕੱਥੂਨੰਗਲ ਤੋਂ ਸਾਹਮਣੇ ਆਇਆ ਹੈ। ਜਿੱਥੇ ਇਤਿਹਾਸਕ ਗੁਰੂਦੁਆਰਾ ਬਾਬਾ ਬੁੱਢਾ ਸਾਹਿਬ ਦੇ ਨਜ਼ਦੀਕ ਛੋਟੇ ਗੁਰੂਦੁਆਰਾ ਸਾਹਿਬ ਦੇ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਹੈ। ਜਿਸ ਦੀ ਕਿ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ।