ਕੈਨੇਡਾ ਰਹਿੰਦੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਅਕਾਲੀ ਆਗੂ ਗੁਰਮੁੱਖ ਸਿੰਘ ਘੁੱਲਾ ਬਲੇਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਗੁਰਮੁੱਖ ਸਿੰਘ ਬਲੇਰ ਨੂੰ ਸਾਬਕਾ ਅਕਾਲੀ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦਾ ਕਰੀਬੀ ਦੱਸਿਆ ਜਾਂਦਾ ਹੈ। ਲਖਬੀਰ ਸਿੰਘ ਲੰਡਾ ਨੇ ਕੁੱਝ ਦਿਨ ਪਹਿਲਾਂ ਤਰਨ ਤਾਰਨ ਦੇ ਪਿੰਡ ਰਸੂਲਪੁਰ ਵਿੱਚ ਹੋਏ ਇੱਕ ਕੱਪੜਾ ਵਪਾਰੀ ਗੁਰਜੰਟ ਸਿੰਘ ਦੇ ਕਤਲ ਦੀ ਜਿੰਮੇਵਾਰੀ ਫੇਸਬੁੱਕ ਪੋਸਟ ਪਾ ਲਈ ਸੀ।