ਮੋਗਾ ਦੀ ਫ਼ਿਰੋਜ਼ਪੁਰ ਰੋਡ ਸਥਿਤ ਲਾਲਾ ਲਾਜਪਤ ਰਾਏ ਕਾਲਜ ਦੇ ਹੋਸਟਲ ’ਚ ਰਹਿ ਕੇ ਪੜ੍ਹਾਈ ਕਰ ਰਹੇ ਅਤੇ ਬਿਹਾਰ ਦੇ ਵਿਦਿਆਰਥੀਆਂ ਦਰਮਿਆਨ ਟੀ-20 ਵਰਲਡ ਕੱਪ ਦੇ ਫਾਈਨਲ ’ਚ ਇੰਗਲੈਂਡ ਦੇ ਹੱਥੋਂ ਪਾਕਿਸਤਾਨ ਦੀ ਹੋਈ ਹਾਰ ਉਪਰੰਤ ਉਸ ਸਮੇਂ ਖੂਨੀ ਝੜਪ ਹੋ ਗਈ, ਜਦੋਂ ਬਿਹਾਰ ਦੇ ਵਿਦਿਆਰਥੀ ਇੰਗਲੈਂਡ ਦੀ ਜਿੱਤ ਦਾ ਜਸ਼ਨ ਮਨਾ ਰਹੇ ਸਨ ਤਾਂ ਉਸ ਸਮੇਂ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨੇ ਕਥਿਤ ਤੌਰ ’ਤੇ ਉਨ੍ਹਾਂ ਦਾ ਵਿਰੋਧ ਕੀਤਾ। ਇਸ ਦੌਰਾਨ ਤੂੰ-ਤੂੰ, ਮੈਂ-ਮੈਂ ਤੋਂ ਬਾਅਦ ਮਾਮਲਾ ਇੰਨਾ ਵਧ ਗਿਆ ਕਿ ਵਿਦਿਆਰਥੀਆਂ ਨੇ ਇਕ-ਦੂਜੇ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਦਰਮਿਆਨ ਬਿਹਾਰ ਦੇ ਕਈ ਵਿਦਿਆਰਥੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ’ਚ ਦਾਖ਼ਲ ਕਰਵਾਇਆ ਗਿਆ।