ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਹਰਵਿੰਦਰ ਸੋਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਬਾਰੇ ਦਿੱਤੇ ਵਿਵਾਦਤ ਬਿਆਨ ਨੂੰ ਲੈ ਕੇ ਸਿੱਖ ਜਥੇਬੰਦੀਆਂ 'ਚ ਗੁੱਸੇ ਦੀ ਲਹਿਰ ਹੈ। ਸੋਨੀ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਐਸਐਸਪੀ ਦਫ਼ਤਰ ਗੁਰਦਾਸਪੁਰ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੀ ਮੰਗ ਹੈ ਕਿ ਜਦੋਂ ਤਕ ਸੋਨੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।