ਨਵੇਂ ਸਾਲ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਚਖੰਡ ਸ਼੍ਰੀ ਦਰਬਾਰ ਸਾਹਿਬ ਪਹੁੰਚੇ ਅਤੇ ਉਨ੍ਹਾਂ ਵੱਲੋਂ ਪੰਜਾਬ ਦੀ ਤਰੱਕੀ ਅਤੇ ਉੱਨਤੀ ਲਈ ਅਰਦਾਸ ਕੀਤੀ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਪੰਜਾਬ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ ਹੈ ਅਤੇ ਪ੍ਰਮਾਤਮਾ ਕੋਲੋ ਬਲ ਮੰਗੀਏ ਕਿ ਉਹ ਪੰਜਾਬ ਦੇ ਹਿੱਤਾ ਲਈ ਹਮੇਸ਼ਾ ਹੀ ਆਵਾਜ਼ ਚੁਕਦੇ ਰਹਿਣਗੇ ਅਤੇ ਉਸ ਨੂੰ ਪੂਰਾ ਕਰ ਸਕਣ।