ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੇਂ ਸਾਲ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਅੱਜ ਸਵੇਰੇ ਆਪਣੀ ਪਤਨੀ ਡਾ ਗੁਰਪ੍ਰੀਤ ਕੌਰ ਅਤੇ ਆਪਣੇ ਮਾਤਾ ਜੀ ਹਰਪਾਲ ਕੌਰ ਨਾਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਗੁਰੂਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਮੱਥਾ ਟੇਕਿਆ ਮੱਥਾ ਟੇਕਣ ਮਗਰੋਂ ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ, ਸਾਰਿਆਂ ਨੂੰ ਨਵੇਂ ਸਾਲ ਦੀਆਂ ਲੱਖ-ਲੱਖ ਵਧਾਈਆਂ ।