ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਅੱਜ ਜਲੰਧਰ ਪੁੱਜੇ। ਇਸ ਦੌਰਾਨ ਲਤੀਫਪੁਰਾ ਦੇ ਕਿਸਾਨਾਂ ਅਤੇ ਲੋਕਾਂ ਵੱਲੋਂ ਉਨ੍ਹਾਂ ਦਾ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲਤੀਫਪੁਰਾ ਦੇ ਕਿਸਾਨ ਅਤੇ ਲੋਕ ਰਾਜਪਾਲ ਦੀ ਆਮਦ 'ਤੇ ਰੋਸ ਪ੍ਰਗਟ ਕਰਨ ਲਈ ਸਟੇਡੀਅਮ ਦੇ ਨੇੜੇ ਪਹੁੰਚ ਗਏ ਹਨ। ਇਸ ਮੌਕੇ ਪੁਲਸ ਵੱਲੋਂ ਉਹਨਾਂ ਨੂੰ ਰੋਕਿਆ ਜਾ ਰਿਹਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਾਲੇ ਝੜਪ ਵੀ ਹੋਈ। ਮੌਕੇ 'ਤੇ ਭਾਰੀ ਹੰਗਾਮਾ ਹੋਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ। ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ।