ਪਾਕਿਸਤਾਨ 'ਚ 2 ਸਿੱਖ ਭਰਾਵਾਂ ਦੀ ਕੀਤੀ ਗਈ ਬੇਰਹਿਮੀ ਨਾਲ ਕੁੱਟਮਾਰ | OneIndia Punjabi

2023-02-07 2

ਪਾਕਿਸਤਾਨ ਦੇ ਜ਼ਿਲ੍ਹਾ ਨਨਕਾਣਾ ਸਾਹਿਬ ਵਿਖੇ ਦੋ ਸਿੱਖ ਭਰਾਵਾਂ ਦੀ ਕੁੱਟਮਾਰ ਕੀਤੀ ਗਈ ਹੈ | ਪਾਕਿਸਤਾਨ ਤੋਂ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਸਿੱਖ ਭਰਾਵਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ ਹੈ | ਵੀਡੀਓ ਦੇ ਸਾਹਮਣੇ ਆਉਣ ਉਪਰੰਤ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਸੋਸ਼ਲ ਮੀਡਿਆ 'ਤੇ ਇੱਕ ਪੋਸਟ ਪਾਈ ਹੈ | ਉਹਨਾਂ ਪੋਸਟ 'ਚ ਲਿਖਿਆ ਪਾਕਿਸਤਾਨ 'ਚ ਸਿੱਖਾਂ 'ਤੇ ਹਮਲੇ ਹੋਣ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਪਹਿਲਾਂ ਵੀ ਸਿੱਖਾਂ 'ਤੇ ਹਮਲਾ ਕੀਤਾ ਜਾਂਦਾ ਹੈ | ਪਰ ਪੁਲਿਸ ਕੋਈ ਕਾਰਵਾਈ ਨਹੀਂ ਕਰਦੀ, ਅੱਜਤਕ ਕੋਈ ਵੀ ,ਮੁਲਜ਼ਮ ਗ੍ਰਿਫ਼ਤਾਰ ਨਹੀਂ ਕੀਤਾ ਗਿਆ | ਇਸਦੇ ਨਾਲ ਹੀ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੀ ਸਰਕਾਰ ਨੂੰ ਮੰਗ ਕੀਤੀ ਹੈ ਕਿ ਇਸ ਘਟਨਾ ਨੂੰ ਗੰਭੀਰਤਾ ਨਾਲ ਦੇਖਦੇ ਹੋਏ ਜਲਦ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ | ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਸਰਕਾਰ ਨਾਲ ਡਿਪਲੋਮੈਟ ਰਾਹੀਂ ਗੱਲ ਕਰਨ ਤੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ |