ਅਜਨਾਲਾ 'ਚ ਹਿੰਸਕ ਪ੍ਰਦਰਸ਼ਨ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਦੇ ਉਨ੍ਹਾਂ 10 ਸਾਥੀਆਂ ਦੀ ਸ਼ਨਾਖਤ ਹੋ ਗਈ ਹੈ, ਜੋ 24 ਘੰਟੇ ਹਥਿਆਰਾਂ ਸਮੇਤ ਉਸ ਨਾਲ ਰਹਿੰਦੇ ਹਨ। ਪੁਲਿਸ ਨੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਉਹਨਾਂ ਹਥਿਆਰਾਂ ਦੇ ਵੇਰਵੇ ਮੰਗੇ ਹਨ। ਜਿਸ ਤੋਂ ਬਾਅਦ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਕੀਤੀ ਜਾਵੇਗੀ।