ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਰਮਈ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ | OneIndia Punjabi

2023-03-08 1

ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲੇ-ਮਹੱਲੇ 'ਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਰਮਈ ਨਿਸ਼ਾਨ ਸਾਹਿਬ ਦੀ ਅਗਵਾਈ 'ਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਖਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਏ ਇਸ ਨਗਰ ਕੀਰਤਨ ਦੀ ਖਾਸੀਅਤ ਹੈ ਕਿ ਇਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਹੀਂ ਕੀਤਾ ਜਾਂਦਾ। ਪੂਰਨ ਗੁਰ ਮਰਿਆਦਾ ਅਨੁਸਾਰ ਅਰਦਾਸ ਤੋਂ ਬਾਅਦ ਰਵਾਨਾ ਹੋਇਆ ਇਹ ਨਗਰ ਕੀਰਤਨ ਸ਼ਹਿਰ ਦੀ ਪ੍ਰਕਿਰਮਾ ਕਰਕੇ ਬੁਰਜ ਬਾਬਾ ਫੂਲਾ 'ਚ ਹਾਜ਼ਰੀ ਲਗਵਾਉਣ ਮਗਰੋਂ ਸ੍ਰੀ ਅਕਲ ਤਖਤ ਸਾਹਿਬ ਵਿਖੇ ਸੰਪੰਨ ਹੋਇਆ।