ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਥ ਦਰਦੀਆਂ ਬੁੱਧੀਜੀਵੀ ਅਤੇ ਸਿੱਖ ਸੰਪਰਦਾਵਾਂ ਦੀ ਇੱਕ ਵਿਸ਼ੇਸ਼ ਵਿਚਾਰ-ਚਰਚਾ ਪੰਜਾਬ ਦੇ ਹਾਲਾਤਾਂ ਨੂੰ ਲੈ ਕੇ ਚਲੀ ਗਈ ਹੈ । ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਐਸਜੀਪੀਸੀ ਪ੍ਰਧਾਨ ਅਤੇ ਇਸ ਤੋਂ ਇਲਾਵਾ ਨਿਹੰਗ ਸਿੰਘ ਜਥੇਬੰਦੀਆਂ ਵਿਚਾਰ ਚਰਚਾ ਵਿੱਚ ਪਹੁੰਚੀਆਂ ਹਨ । ਹਰਿਆਣਾ ਕਮੇਟੀ ਦੇ ਆਗੂ ਬਲਜੀਤ ਸਿੰਘ ਦਾਦੂਵਾਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੱਦਾ ਨਾ ਮਿਲਣ ਤੇ ਵੀ ਬਲਜੀਤ ਸਿੰਘ ਦਾਦੂਵਾਲ ਆਪਣੇ ਸਮਰਥਕਾਂ ਦੇ ਨਾਲ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚੇ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਗਰ ਵਿਚਾਰ ਚਰਚਾ ਦੀ ਮੀਟਿੰਗ ਸੱਦੀ ਗਈ ਹੈ । ਹਰੇਕ ਜਥੇਬੰਦੀ ਨੂੰ ਖੁੱਲ੍ਹਾ ਸੱਦਾ ਦੇਣਾ ਚਾਹੀਦਾ ਸੀ । ਸਿੱਖ ਜਥੇਬੰਦੀਆਂ ਜਾਂ ਸੰਪ੍ਰਦਾਵਾਂ ਨੂੰ ਸੱਦ ਕੇ ਜਥੇਦਾਰ ਵੱਲੋਂ ਕੌਮ ਵਿੱਚ ਵਿਤਕਰਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਨੂੰ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲਾਂ ਹੀ ਮਾਨਤਾ ਨਹੀਂ ਦਿੱਤੀ ਗਈ ਉਹ ਇੱਕ ਸ਼ਰਧਾਲੂ ਸ੍ਰੀ ਅਕਾਲ ਤਖਤ ਸਾਹਿਬ ਤੇ ਨਤਮਸਤਕ ਹੋਣ ਪਹੁੰਚੇ ਹਨ । ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦਾ ਜੋ ਵੀ ਫੈਸਲਾ ਆਵੇਗਾ ਉਹ ਸਭ ਦੇ ਸਿਰ ਮੱਥੇ ਹੋਵੇਗਾ ।