ਵਿਰਸਾ ਵਲਟੋਹਾ ਦਾ ਮੁੱਖ-ਮੰਤਰੀ Mann 'ਤੇ ਤਿੱਖਾ ਹਮਲਾ, CM Mann ਨੂੰ ਇਹ ਕੀ ਕਹਿ ਗਏ ਵਲਟੋਹਾ |OneIndia Punjabi

2023-06-20 0

ਮੁੱਖ-ਮੰਤਰੀ ਭਗਵੰਤ ਮਾਨ ਵਲੋਂ ਸਿੱਖ ਗੁਰੂਦੁਆਰਾ ਐਕਟ 'ਚ ਸੋਧ ਕਰਨ ਦੀ ਗੱਲ ਆਖਣ 'ਤੇ ਹੁਣ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ CM 'ਤੇ ਨਿਸ਼ਾਨਾ ਵਿਨ੍ਹਿਆ ਹੈ | ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸਿੱਖ ਗੁਰਦੁਆਰਾ ਐਕਟ-1925 'ਚ ਸੋਧ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਸੋਧ ਨਾਲ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੇ ਅਧਿਕਾਰ ਸਾਰੇ ਚੈਨਲਾਂ ਨੂੰ ਮੁਫ਼ਤ ’ਚ ਮੁਹੱਈਆ ਕਰਵਾਏ ਜਾ ਸਕਣਗੇ। ਮੁੱਖ ਮੰਤਰੀ ਨੇ ਕੈਬਨਿਟ ਮੀਟਿੰਗ ਉਪਰੰਤ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਸਿੱਖ ਗੁਰਦੁਆਰਾ ਐਕਟ-1925 'ਚ ਸੋਧ ਲਈ ਬਿੱਲ ਲਿਆਂਦਾ ਜਾਵੇਗਾ, ਜਿਸ ਨੂੰ ਵਿਚਾਰ-ਚਰਚਾ ਉਪਰੰਤ ਪਾਸ ਕੀਤਾ ਜਾਵੇਗਾ।
.
Virsa Valtoha's sharp attack on Chief Minister Mann, what did Valtoha say to CM Mann.
.
.
.
#VirsaValtoha #punjabnews #cmbhagwantmann