ਸਾਵਧਾਨ! Alert ਹੋ ਗਿਆ ਜਾਰੀ, Punjab 'ਚ ਆ ਸਕਦਾ ਹੈ ਹੜ੍ਹ, ਮੱਚ ਸਕਦੀ ਤਬਾਹੀ | Punjab News |OneIndia Punjabi

2023-06-26 0

ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਕਾਰਨ ਪੰਜਾਬ 'ਚ ਵੀ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਘੱਗਰ ਦਰਿਆ 'ਚ ਅਚਾਨਕ ਪਾਣੀ ਦਾ ਪੱਧਰ ਵਧ ਗਿਆ ਹੈ। ਘੱਗਰ ਦਰਿਆ ਦੇ ਪਾਣੀ ਦੇ ਤੇਜ਼ ਵਹਾਅ ਕਾਰਨ ਮੋਹਾਲੀ ਪ੍ਰਸ਼ਾਸਨ ਨੇ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ।ਮੋਹਾਲੀ ਦੇ ਡੀਸੀ ਨੇ ਅਧਿਕਾਰੀਆਂ ਨੂੰ ਮੁਬਾਰਕਪੁਰ ਡੇਰਾਬੱਸੀ ਖੇਤਰ 'ਚ ਚੌਕਸੀ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ ਘੱਗਰ ਦਰਿਆ ਪੰਜਾਬ ਦੇ ਵੱਡੀ ਗਿਣਤੀ ਇਲਾਕਿਆਂ 'ਚ ਮਾਰ ਕਰਦਾ ਹੈ। ਇਹ ਦਰਿਆ ਪਟਿਆਲਾ ਜਿਲ੍ਹੇ ਦੇ ਵੱਡੀ ਗਿਣਤੀ ਇਲਾਕਿਆਂ 'ਚ ਵੱਡੀ ਤਬਾਹੀ ਮਚਾਉਂਦਾ ਹੈ। ਇਸ ਦੇ ਚੱਲਦਿਆਂ ਪ੍ਰਸ਼ਾਸਨ ਨੇ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਦੇਖਦਿਆਂ ਅਲਰਟ ਜਾਰੀ ਕਰ ਦਿੱਤਾ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਹੜ੍ਹਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਹਰ ਖੇਤਰ 'ਚ ਅਲਰਟ ਕੀਤਾ ਗਿਆ ਹੈ।
.
Be careful! Alert has been issued, flood may occur in Punjab, may cause disaster.
.
.
.
#punjabflood #punjabnews #punjabweather