ਮੋਗਾ ਤੋਂ 'ਆਪ' ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਏਸੀ ਤੇ ਫਰਿੱਜ ਘੁਟਾਲੇ 'ਚ ਉਲਝੀ ਹੋਈ ਹੈ। ਮੋਗਾ ਦੇ ਸਾਬਕਾ ਹੈਲਥ ਸੁਪਰਵਾਈਜ਼ਰ ਮਹਿੰਦਰਪਾਲ ਲੂੰਬਾ ਨੇ ਉਨ੍ਹਾਂ 'ਤੇ ਗੰਭੀਰ ਇਲਜ਼ਾਮ ਲਗਾਇਆ ਹੈ ਕਿ ਉਨ੍ਹਾਂ ਨੂੰ ਮੋਗਾ ਤੋਂ ਇਸ ਲਈ ਹਟਾਇਆ ਗਿਆ ਕਿਉਂਕਿ ਉਨ੍ਹਾਂ ਕੋਲ ਮੋਗਾ ਦੇ ਸਿਵਲ ਹਸਪਤਾਲ 'ਚ ਚੱਲ ਰਹੇ ਭ੍ਰਿਸ਼ਟਾਚਾਰ ਦੇ ਕਈ ਸਬੂਤ ਸਨ। ਦੂਜੇ ਪਾਸੇ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ।ਸਾਬਕਾ ਹੈਲਥ ਸੁਪਰਵਾਈਜ਼ਰ ਲੂੰਬਾ ਨੇ ਵਿਧਾਇਕ ਅਮਨਦੀਪ 'ਤੇ ਦੋਸ਼ ਲਾਇਆ ਕਿ ਸਿਵਲ ਹਸਪਤਾਲ ਲਈ ਖਰੀਦਿਆ ਏਅਰ ਕੰਡੀਸ਼ਨ (ਏਸੀ) ਵਿਧਾਇਕਾ ਦੇ ਨਿਵਾਸ 'ਚ ਲਗਾਇਆ ਗਿਆ ਹੈ। ਇਨ੍ਹਾਂ ਦੋਸ਼ਾਂ ਤੋਂ ਬਾਅਦ 6 ਬਿੱਲ ਵੀ ਮੀਡੀਆ ਦੇ ਸਾਹਮਣੇ ਆਏ ਹਨ।
.
AAP MLA trapped in AC and fridge scam! I bought it for the hospital, but I got it at home!
.
.
.
#MogaNews #amandeepkaur #AAP