ਭਾਰਤ ਦੇ ਵਿਦੇਸ਼ ਮੰਤਰੀ ਡਾ ਐੱਸ ਜੈਸ਼ੰਕਰ ਨੇ ਕੈਨੇਡਾ 'ਚ ਹੋ ਰਹੀਆਂ ਖਾਲਿਸਤਾਨੀ ਗਤੀਵਿਧੀਆਂ ਦੇ ਮੁੱਦੇ ‘ਤੇ ਵੱਡਾ ਬਿਆਨ ਦਿੱਤਾ ਹੈ। ਡਾ ਐੱਸ ਜੈਸ਼ੰਕਰ ਨੇ ਕਿਹਾ ਖਾਲਿਸਤਾਨ ਸਮਰਥਕਾਂ ਪ੍ਰਤੀ ਕੈਨੇਡਾ ਦੀ ਪ੍ਰਤੀਕਿਰਿਆ ਵੋਟ ਬੈਂਕ ਦੀ ਰਾਜਨੀਤੀ ਤੋਂ ਪ੍ਰੇਰਿਤ ਜਾਪਦੀ ਹੈ। ਵਿਦੇਸ਼ ਮੰਤਰੀ ਨੇ ਕਿਹਾ ਕਿ ਜੇਕਰ ਖਾਲਿਸਤਾਨ ਸਮਰਥਕਾਂ ਦੀਆਂ ਗਤੀਵਿਧੀਆਂ ਭਾਰਤ ਦੀ ਰਾਸ਼ਟਰੀ ਸੁਰੱਖਿਆ ਅਤੇ ਅਖੰਡਤਾ ਨੂੰ ਪ੍ਰਭਾਵਿਤ ਕਰਦੀਆਂ ਹਨ ਤਾਂ ਉਹ ਕਰਾਰਾ ਜਵਾਬ ਦੇਣਗੇ। ਡਾਕਟਰ ਐੱਸ ਜੈਸ਼ੰਕਰ ਨੇ ਕਿਹਾ ਕਿ ਕੈਨੇਡਾ ਖਾਲਿਸਤਾਨ ਦੇ ਮੁੱਦੇ ਨਾਲ ਕਿਵੇਂ ਨਜਿੱਠਦਾ ਹੈ, ਇਹ ਸਾਡੇ ਲਈ ਚਿੰਤਾ ਦਾ ਵਿਸ਼ਾ ਰਿਹਾ ਹੈ।
.
Foreign Minister's big statement on Khalistani activities in Canada.
.
.
.
#sjaishankaronkhalistaniissue #sjaishankar #khalistani