America ਗਏ ਪੰਜਾਬੀ ਨੌਜਵਾਨ ਦੀ ਮੌ+ਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ, ਸਰਕਾਰ ਨੂੰ ਕੀਤੀ ਇਹ ਮੰਗ |OneIndia Punjabi

2023-07-03 0

ਵਿਦੇਸ਼ 'ਚ ਚੰਗੇ ਭਵਿੱਖ ਲਈ ਗਏ ਨੌਜਵਾਨ ਦੀ ਮੌਤ ਹੋ ਗਈ ਹੈ। ਅਮਰੀਕਾ ਰੋਜ਼ੀ-ਰੋਟੀ ਕਮਾਉਣ ਗਏ ਵਰਿੰਦਰਪਾਲ ਸਿੰਘ ਨਾਮਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਦੱਸ ਦਈਏ ਵਰਿੰਦਰਪਾਲ ਸਿੰਘ ਕਰੀਬ 5 ਸਾਲ ਪਹਿਲਾਂ ਹੀ ਚੰਗੇ ਭਵਿੱਖ ਲਈ ਅਮਰੀਕਾ ਗਿਆ ਸੀ। ਮ੍ਰਿਤਕ ਤਰਨਤਾਰਨ ਦੇ ਪੱਟੀ ਦਾ ਸੀ । ਦਰਅਸਲ ਵਰਿੰਦਰਪਾਲ ਸਿੰਘ ਟਰੱਕ ਲੈ ਕੇ ਜਾ ਰਿਹਾ ਸੀ ਤੇ ਇਸ ਦੌਰਾਨ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਤੇ ਉਸਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਦਾ ਰੋ ਰੋ ਕੇ ਹੋਇਆ ਬੁਰਾ ਹਾਲ ਹੈ। ਵਰਿੰਦਰਪਾਲ ਦੀ ਮੌਤ ਦੀ ਖ਼ਬਰ ਨਾਲ ਪਿੰਡ ਸੋਗ ਵਿੱਚ ਡੁੱਬਿਆ ਹੋਇਆ ਹੈ। ਪਰਿਵਾਰਿਕ ਮੈਂਬਰਾਂ ਵਲੋਂ ਪੁੱਤ ਦੀ ਇੱਕ ਝਲਕ ਦੇਖਣ ਲਈ ਸਰਕਾਰ ਕੋਲ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ।
.
The death of a Punjabi youth who went to America, the family is in dire straits, this demand has been made to the government.
.
.
.
#PunjabiinAmerica #truckdriver #americanews
~PR.182~

Videos similaires