ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਸ਼੍ਰੋਮਣੀ ਕਮੇਟੀ ਨੇ ਐਲਾਨ ਕੀਤਾ ਹੈ ਕਿ ਉਹ ਗੁਰਬਾਣੀ ਪ੍ਰਸਾਰਣ ਲਈ ਆਪਣਾ ਚੈਨਲ ਖੋਲ੍ਹੇਗੀ। ਅੰਤ੍ਰਿੰਗ ਕਮੇਟੀ ਵਿੱਚ ਲਏ ਗਏ ਇਸ ਫੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤਿੰਨ ਮਹੀਨਿਆਂ ਬਾਅਦ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਚੈਨਲ ਲੈ ਕੇ ਆਵੇਗੀ। ਪ੍ਰਧਾਨ ਧਾਮੀ ਨੇ ਦੱਸਿਆ ਕਿ 24 ਜੁਲਾਈ ਤੋਂ ਯੂ-ਟਿਊਬ ਰਾਹੀਂ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਵੇਗਾ। ਪ੍ਰਧਾਨ ਨੇ ਦੱਸਿਆ ਕਿ ਯੂਟਿਊਬ ਚੈਨਲ ਦਾ ਨਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਰੱਖਿਆ ਗਿਆ ਹੈ। ਇਸ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਹੋਣਗੇ।
.
SGPC has made a big announcement, Gurbani will be broadcast on this YouTube Channel.
.
.
.
#sgpc #pressconference #gurbanitelecast