ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ 'ਤੇ 70 ਵਰ੍ਹਿਆਂ ਤੋਂ ਰਾਜ ਕਰਦੀਆਂ ਰਹੀਆਂ ਪਾਰਟੀਆਂ ਦੇ ਆਗੂਆਂ ਨੂੰ ਕਰੜੇ ਹੱਥੀ ਲੈਂਦਿਆਂ ਨਸੀਹਤ ਦਿੱਤੀ ਕਿ ਉਹ ਕੁਦਰਤੀ ਆਫ਼ਤ 'ਤੇ ਸਿਆਸਤ ਨਾ ਕਰਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਘੱਗਰ ਦੀ ਮਾਰ ਹੇਠ ਆਉਂਦੇ ਪਿੰਡਾਂ ਦੀ ਕਦੇ ਸਾਰ ਨਹੀਂ ਲਈ, ਜਿਸ ਕਰਕੇ ਭਾਰੀ ਬਰਸਾਤ ਕਾਰਨ ਉੱਛਲੇ ਘੱਗਰ ਦੇ ਪਾਣੀ ਨੇ ਇਨ੍ਹਾਂ ਪਿੰਡਾਂ ਦਾ ਚੋਖਾ ਨੁਕਸਾਨ ਕੀਤਾ ਹੈ ਪਰ ਇਨ੍ਹਾਂ ਪਿੰਡਾਂ ਦੇ ਲੋਕ ਕਿਸੇ ਵੀ ਤਰ੍ਹਾਂ ਨਾ ਘਬਰਾਉਣ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਮਾਰੇ ਲੋਕਾਂ ਦੀ ਬਾਂਹ ਫੜੀ ਹੈ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਮਾਣਾ ਖੇਤਰ ਦੇ ਇਸ ਨੀਵੇਂ ਇਲਾਕੇ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਅਗਾਊਂ ਪ੍ਰਬੰਧਾਂ ਤਹਿਤ ਹੜ੍ਹਾਂ ਦਾ ਪਾਣੀ ਕੱਢਣ ਲਈ 40 ਲੱਖ ਰੁਪਏ ਤੋਂ ਵੱਧ ਰਾਸ਼ੀ ਖ਼ਰਚੀ ਹੈ।
.
Minister Jodamajra again became around Captain's daughter, Jodamajra's firm answer to Jayinder after the debate.
.
.
.
#punjabfloodnews #chetansinghjauramajra #Jaiinderkaur
~PR.182~