ਫਗਵਾੜਾ ਕਸਬੇ ਦੇ ਨਾਲ ਲੱਗਦੇ ਪਿੰਡ ਸੰਗਤਪੁਰਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਆ ਰਹੀ ਹੈ। ਇੱਥੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇੱਕ ਪਰਿਵਾਰ ਨੇ ਜ਼ਹਿਰੀਲੀ ਚੀਜ਼ ਨਿਗਲ ਲਈ। ਇਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿਗੜ ਗਈ। ਆਂਢ-ਗੁਆਂਢ ਦੋ ਲੋਕਾਂ ਤੇ ਰਿਸ਼ਤੇਦਾਰ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਦਾਖਲ ਕਰਵਾਇਆ। ਹਾਸਲ ਜਾਣਕਾਰੀ ਮੁਤਾਬਕ ਹਸਪਤਾਲ ਵਿੱਚ ਹਰਦੀਪ ਸਿੰਘ (41) ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਦਕਿ ਹਰਦੀਪ ਦੀ ਮਾਂ ਕੁਲਦੀਪ ਕੌਰ (77), ਪਤਨੀ ਰੁਚੀ (38), ਬੇਟੀ ਰੁਬਾਨੀ (12) ਤੇ ਨਵ (9) ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਹਰਦੀਪ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਸਿਵਲ ਹਸਪਤਾਲ ਫਗਵਾੜਾ ਦੇ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਹੈ।
.
The person poisoned the entire family including small children, the condition is serious.
.
.
.
#phagwaranews #punjabnews #punjab