ਦੁੱਖਦਾਇਕ: ਬਰਨਾਲਾ ਤੋਂ 18 ਦਿਨ ਪਹਿਲਾਂ ਕੈਨੇਡਾ ਪੜ੍ਹਨ ਗਈ 22 ਸਾਲਾਂ Manpreet Kaur ਦੀ ਮੌਤ |OneIndia Punjabi

2023-08-09 0

ਕੈਨੇਡਾ ਤੋਂ ਇੱਕ ਹੋਰ ਬੁਰੀ ਖਬਰ ਆਈ ਹੈ। ਵਿਦੇਸ਼ ਵਿੱਚ ਪੰਜਾਬ ਦੀ ਇੱਕ ਹੋਰ ਕੁੜੀ ਦੀ ਮੌਤ ਹੋ ਗਈ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ 22 ਸਾਲਾ ਮਨਪ੍ਰੀਤ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ 18 ਦਿਨ ਪਹਿਲਾਂ ਹੀ ਟੋਰਾਂਟੋ ਗਈ ਸੀ। ਲੜਕੀ ਦੀ ਮੌਤ ਕਾਰਨ ਘਰ ਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।ਮਨਪ੍ਰੀਤ ਦੇ ਪਿਤਾ ਕੇਵਲ ਸਿੰਘ ਨੇ ਦੱਸਿਆ ਕਿ ਰਾਤ 3 ਵਜੇ ਡਾਕਟਰ ਦਾ ਫੋਨ ਆਇਆ। ਉਸ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਬੇਟੀ ਦੇ ਨਾਲ ਰਹਿ ਰਹੀ ਲੜਕੀ ਨੇ ਦੱਸਿਆ ਕਿ ਕੱਲ੍ਹ ਉਸ ਨੂੰ ਉਲਟੀ ਆਈ ਸੀ ਤੇ ਸਾਹ ਲੈਣ 'ਚ ਤਕਲੀਫ ਹੋ ਰਹੀ ਸੀ।ਪਿਤਾ ਮੁਤਾਬਕ ਦੋਸਤਾਂ ਨੇ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਪਰ ਕੁਝ ਸਮੇਂ ਬਾਅਦ ਉੱਥੇ ਉਸ ਦਾ ਸਾਹ ਰੁਕ ਗਿਆ ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
.
Death of 22-year-old Manpreet Kaur, who went to study in Canada 18 days before Barnala
.
.
.
#Canadanews #punjabnews #Barnalanews