Punjab ਦੇ ਸਿੱਖਿਆ ਮੰਤਰੀ Harjot Bains ਨੂੰ High Court ਦਾ Notice, ਜਾਣੋ ਪੂਰਾ ਮਾਮਲਾ |OneIndia Punjabi

2023-08-10 1

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਆਉਣ ਵਾਲੇ ਸਮੇਂ 'ਚ ਵੱਧ ਸਕਦੀਆਂ ਹਨ। ਪੰਜਾਬ ਹਰਿਆਣਾ ਹਾਈ ਕੋਰਟ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ਼ ਮਾਣਹਾਨੀ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਹਾਈ ਕੋਰਟ ਨੇ ਸਿੱਖਿਆ ਮੰਤਰੀ ਦੇ ਨਾਲ ਨਾਲ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਵੀ ਨੋਟਿਸ ਜਾਰੀ ਕਰ ਦਿੱਤਾ ਹੈ। ਹਰਜੋਤ ਬੈੈਂਸ ਤੇ ਪ੍ਰਮੁੱਖ ਸਕੱਤਰ ਨੂੰ ਤਨਖ਼ਾਹਾਂ ਦੀ ਅਦਾਇਗੀ ਸਬੰਧੀ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਅਦਾਲਤ ਦੀ ਮਾਣਹਾਨੀ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਜਸਟਿਸ ਅਰਵਿੰਦ ਸਿੰਘ ਸਾਂਗਵਾਨ ਨੇ ਮਾਮਲੇ ਦੀ ਅਗਲੀ ਸੁਣਵਾਈ 29 ਨਵੰਬਰ ਨੂੰ ਤੈਅ ਕੀਤੀ ਹੈ।
.
High Court Notice to Punjab Education Minister Harjot Bains, know the whole matter.
.
.
.
#educationminister #punjabnews #harjotbains