ਹਿਮਾਚਲ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ ਪੰਜਾਬ ਵਿੱਚ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਪੰਜਾਬ ਦੇ ਦਰਿਆਵਾਂ ਦੇ ਨਾਲ ਹੀ ਡੈਮਾਂ 'ਚ ਪਾਣੀ ਦੀ ਆਮਦ ਲਗਾਤਾਰ ਵਧ ਰਹੀ ਹੈ। ਇਸ ਦੇ ਨਾਲ ਹੀ ਐਤਵਾਰ ਨੂੰ ਨਵਾਂਸ਼ਹਿਰ ਤੇ ਰੋਪੜ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਅੱਜ ਵੀ ਪੰਜਾਬ ਵਿੱਚ ਬਾਰਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਉਧਰ, ਬੀਬੀਐਮਬੀ ਪ੍ਰਸ਼ਾਸਨ ਮੁਤਾਬਕ ਭਾਖੜਾ ਡੈਮ ਦਾ ਪਾਣੀ ਦਾ ਪੱਧਰ ਐਤਵਾਰ ਸ਼ਾਮ 6 ਵਜੇ ਤੱਕ ਇੱਕ ਫੁੱਟ ਵਧ ਕੇ 1672.25 ਫੁੱਟ 'ਤੇ ਪਹੁੰਚ ਗਿਆ। ਇਸ ਤੋਂ ਪਹਿਲਾਂ ਟੈਸਟਿੰਗ ਲਈ ਭਾਖੜਾ ਦੇ ਚਾਰ ਫਲੱਡ ਗੇਟ 2-2 ਫੁੱਟ ਖੋਲ੍ਹ ਕੇ 8100 ਕਿਊਸਿਕ ਪਾਣੀ ਛੱਡਿਆ ਗਿਆ ਸੀ।
.
Punjab's dammed flowers, the flood gate will open, the threat of floods again!
.
.
.
#flashflood #punjabnews #heavyrain