ਸਤਲੁਜ ਦਰਿਆ ‘ਤੇ ਬਣੇ ਭਾਖੜਾ ਡੈਮ ਅਤੇ ਬਿਆਸ ਦਰਿਆ ਦੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ ਜਾਣ ਤੋਂ ਬਾਅਦ ਗੁਰਦਾਸਪੁਰ 'ਚ ਪਾਣੀ ਭਰ ਗਿਆ ਹੈ | ਜਿਸ ਕਰਕੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਜਾ ਰਹੇ ਹਨ | ਦਰਅਸਲ ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵੱਧਣ ਕਾਰਨ ਬਿਆਸ ਦਰਿਆ ਦੇ ਧੁੱਸੀ ਬੰਨ੍ਹ 'ਚ ਪਾੜ ਪੈ ਗਿਆ ਹੈ, ਜਿਸ ਕਾਰਨ ਨੀਵੇਂ ਇਲਾਕਿਆਂ 'ਚ ਪਾਣੀ ਭਰ ਗਿਆ ਹੈ। ਦੱਸ ਦਈਏ ਕਿ ਹਿਮਾਚਲ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਭਾਖੜਾ ਡੈਮ ‘ਚ ਪਾਣੀ ਲਗਾਤਾਰ ਵਧ ਰਿਹਾ ਹੈ। ਪਾਣੀ ਖ਼ਤਰੇ ਦੇ ਪੱਧਰ ਤੋਂ ਸਿਰਫ਼ ਕੁੱਝ ਫੁੱਟ ਹੇਠਾਂ ਹੈ। ਇਸ ਕਾਰਨ ਅਗਲੇ 5 ਦਿਨਾਂ ਤੱਕ ਡੈਮ ਦੇ ਗੇਟ ਖੁੱਲ੍ਹੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
.
Dam gates opened, Gurdaspur flooded, people trapped in water, see pictures.
.
.
.
#flashflood #gurdaspurnews #heavyrain