ਅੱਤਵਾਦੀ ਲਖਬੀਰ ਲੰਡਾ ਖ਼ਿਲਾਫ਼ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ | ਲਖਬੀਰ ਲੰਡਾ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਪੁਲਿਸ ਨੇ ਲਖਬੀਰ ਲੰਡਾ ਦੇ ਕਰੀਬੀਆਂ ਨੂੰ ਹਿਰਾਸਤ 'ਚ ਲਿਆ ਹੈ | ਦੱਸਦਈਏ ਕਿ ਪੰਜਾਬ ਪੁਲਿਸ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਸਮੱਗਲਰਾਂ ਦੇ ਆਪਸੀ ਸਬੰਧਾਂ ਨੂੰ ਨੱਥ ਪਾਉਣ ਲਈ ਐਕਸ਼ਨ ਦੇ ਮੂਡ 'ਚ ਨਜ਼ਰ ਆ ਰਹੀ ਹੈ | ਇਸਦੇ ਚਲਦਿਆਂ ਪੰਜਾਬ ਪੁਲਿਸ ਵਲੋਂ ਬੀਤੇ ਦਿਨ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ 'ਤੇ ਇਕ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਛਾਪੇਮਾਰੀ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਕੀਤੀ ਗਈ, ਜਿਸ ਦੌਰਾਨ ਰਾਜ ਦੇ 28 ਪੁਲਿਸ ਜ਼ਿਲ੍ਹਿਆਂ 'ਚ ਲਖਬੀਰ ਲੰਡਾ ਦੇ ਲਗਭਗ 297 ਨੇੜਲੇ ਸਾਥੀਆਂ ਨਾਲ ਜੁੜੇ ਸਾਰੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਤਲਾਸ਼ੀ ਲਈ ਗਈ।ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀ.ਪੀਜ਼ ਤੇ ਐੱਸ.ਐੱਸ.ਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਇੰਸਪੈਕਟਰ ਜਾਂ ਸਬ-ਇੰਸਪੈਕਟਰ ਦੀ ਅਗਵਾਈ 'ਚ ਮਜ਼ਬੂਤ ਪੁਲਸ ਪਾਰਟੀਆਂ ਤਾਇਨਾਤ ਕਰਨ।
.
Big action of Punjab Police against Lakhbir Landa, all the data got their hands, now there will be revelations.
.
.
.
#lakhbirlanda #punjabpolice #gangster