ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਫੁਲ ਜ਼ੋਰਾਂ 'ਤੇ |OneIndia Punjabi

2023-09-15 0

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਤਿ ਤਿਆਰੀਆਂ ਪੂਰੇ ਜ਼ੋਰਾ ਨਾਲ ਚੱਲ ਰਹੀਆਂ ਹਨ | ਦੱਸਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ ਦੋ ਹਜ਼ਾਰ ਕੁਇੰਟਲ ਫੁੱਲਾਂ ਨਾਲ ਹੋਵੇਗੀ। ਦੇਸ਼ ਵਿਦੇਸ਼ ਦੇ ਫੁੱਲ ਸਜਾਵਟ ਲਈ ਵਰਤੇ ਜਾਣਗੇ। ਕੋਲਕਤਾ ਤੇ ਯੂਪੀ ਤੋਂ ਵਿਸ਼ੇਸ਼ ਤੌਰ 'ਤੇ 100 ਤੋਂ ਜ਼ਿਆਦਾ ਕਾਰੀਗਰ ਸ਼੍ਰੀ ਦਰਬਾਰ ਸਾਹਿਬ ਦੀ ਸਜਾਵਟ ਕਰਨ ਪੁਜੇ ਹਨ । ਦੁਨੀਆ ਭਰ 'ਚ ਕੱਲ੍ਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਦਰਅਸਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਤਿ ਤਿਆਰੀਆਂ ਅੰਤਿਮ ਪੜਾਅ 'ਤੇ ਹਨ। ਇਸ ਲਈ ਫੁੱਲਾਂ ਦੀ ਸਜਾਵਟ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ।
.
Preparations for the first Prakash Purab of Sri Guru Granth Sahib are in full swing.
.
.
.
#gurugranthsahibji #parkashpurab #punjabnews