40 ਲੱਖ ਦਾ ਕਰਜ਼ਾ ਚੁੱਕ 6 ਮਹੀਨੇ ਪਹਿਲਾਂ ਗਿਆ ਸੀ ਅਮਰੀਕਾ, ਜਾਂਦੇ ਹੀ ਵਾਪਰ ਗਿਆ ਭਿਆਨਕ ਹਾਦਸਾ |OneIndia Punjabi

2023-09-22 0

ਵਿਦੇਸ਼ਾਂ 'ਚ ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਹੀ ਨੌਜਵਾਨਾਂ ਦੀ ਸੜਕ ਹਾਦਸੇ ਜਾਂ ਦਿਲ ਦਾ ਦੌਰਾ ਪੈਣ ਨਾਲ ਮੌਤ ਦੀਆਂ ਖ਼ਬਰਾ ਸਾਹਮਣੇ ਆਉਂਦੀਆਂ ਹਨ | ਅਜਿਹਾ ਹੀ ਇਕ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ, ਜਿੱਥੇ ਜਲੰਧਰ ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ | ਦੱਸਦਈਏ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ 20 ਸਤੰਬਰ ਨੂੰ ਉਹਨਾਂ ਨੂੰ ਫੋਨ ਆਇਆ ਕਿ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦਮਨਜੋਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ 6 ਮਹੀਨੇ ਪਹਿਲਾਂ ਹੀ ਕਰਜ਼ਾ ਚੁੱਕੇ ਅਮਰੀਕਾ ਗਿਆ ਸੀ ਪਰ ਉਸਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ | ਪੁੱਤਰ ਦੀ ਬੇਵਕਤੀ ਮੌਤ ਨਾਲ ਪੂਰੇ ਪਰਿਵਾਰ 'ਚ ਸੋਗ ਦਾ ਮਾਹੌਲ ਹੈ ਤੇ ਪਰਿਵਾਰ ਵਾਲਿਆਂ ‘ਤੇ ਦੁੱਖ ਦਾ ਪਹਾੜ ਟੁੱਟ ਗਿਆ ਹੈ।
.
He had taken a loan of 40 lakhs and went to America 6 months ago, a terrible accident happened on his way.
.
.
.
#jalandharnews #America #punjabnews