ਬੁਰੀ ਤਰ੍ਹਾਂ ਫਸੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਟੀਮ ਨੇ ਚੰਡੀਗੜ੍ਹ, ਪੰਜਾਬ, ਰਾਜਸਥਾਨ, ਹਰਿਆਣਾ ਅਤੇ ਹਿਮਾਚਲ ਦੇ ਸੰਭਾਵੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਪਰ ਹੱਥ ਅਜੇ ਤੱਕ ਖਾਲੀ ਹਨ। ਮਨਪ੍ਰੀਤ ਬਾਦਲ ਨੇ ਕਰੀਬ 7 ਦਿਨਾਂ ਬਾਅਦ ਮੁੜ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਸ਼ੁੱਕਰਵਾਰ ਨੂੰ ਉਨ੍ਹਾਂ ਆਪਣੇ ਵਕੀਲ ਸੁਖਦੀਪ ਸਿੰਘ ਭਿੰਡਰ ਰਾਹੀਂ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਸੀਆਰਪੀਸੀ ਦੀ ਧਾਰਾ 438 ਤਹਿਤ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਹੁਣ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਇਸ ਮਾਮਲੇ ਦੀ ਸੁਣਵਾਈ 4 ਅਕਤੂਬਰ ਨੂੰ ਕਰੇਗੀ।ਐਡਵੋਕੇਟ ਭਿੰਡਰ ਨੇ ਕਿਹਾ ਕਿ ਕਾਨੂੰਨ ਨੇ ਅਧਿਕਾਰ ਦਿੱਤਾ ਹੈ, ਜਿਸ ਤਹਿਤ ਅਰਜ਼ੀ ਦਾਇਰ ਕੀਤੀ ਗਈ ਹੈ।
.
Manpreet Badal is stuck in a bad situation, he has gone underground! Look what he is doing to save his life!
.
.
.
#manpreetbadal #punjabnews #vigilance