ਸਿੱਖਾਂ ਲਈ ਮਾਨ ਵਾਲੀ ਗੱਲ, ਹੁਣ America ਦੇ ਸਕੂਲਾਂ 'ਚ ਪੜ੍ਹਾਇਆ ਜਾਵੇਗਾ ਸਿੱਖ ਇਤਿਹਾਸ |OneIndia Punjabi

2023-10-09 0

ਅਮਰੀਕਾ 'ਚ ਹੁਣ ਬੱਚਿਆਂ ਨੂੰ ਸਕੂਲਾਂ 'ਚ ਸਿੱਖ ਇਤਿਹਾਸ ਬਾਰੇ ਪੜ੍ਹਾਇਆ ਜਾਵੇਗਾ | ਜੀ ਹਾਂ, ਕਨੈਕਟੀਕਟ ਸਟੇਟ ਬੋਰਡ ਆਫ ਐਜੂਕੇਸ਼ਨ’ ਨੇ ਸਮਾਜਿਕ ਵਿਗਿਆਨ ਦੇ ਆਪਣੇ ਨਵੇਂ ਸਿਲੇਬਸ 'ਚ ਸਿੱਖ ਧਰਮ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ। ਇਹ ਪਹਿਲਕਦਮੀ ਕਨੈਕਟੀਕਟ ਦੇ 5,14,000 ਵਿਦਿਆਰਥੀਆਂ ਨੂੰ ਸਿੱਖ ਭਾਈਚਾਰੇ ਬਾਰੇ ਜਾਣਨ ਦਾ ਮੌਕਾ ਦੇਵੇਗੀ। ਸਿੱਖ ਭਾਈਚਾਰਾ ਲੰਮੇ ਸਮੇਂ ਤੋਂ ਆਪਣੇ ਧਰਮ ਨੂੰ ਪਾਠਕ੍ਰਮ ਦਾ ਹਿੱਸਾ ਬਣਾਉਣ ਦੀ ਮੰਗ ਕਰ ਰਿਹਾ ਸੀ। ਜੋ ਕਿ ਹੁਣ ਪੂਰੀ ਹੁੰਦੀ ਹੋਈ ਦਿਖਾਈ ਦੇ ਰਹੀ ਹੈ | ਨੌਰਵਿਚ ਸਿਟੀ ਕੌਂਸਲਮੈਨ ਸਵਰਨਜੀਤ ਸਿੰਘ ਨੇ ਕਿਹਾ, “ਨਵਾਂ ਪਾਠਕ੍ਰਮ ਸਿੱਖਿਆ ਦੇ ਤਿੰਨੇ ਪੱਧਰਾਂ ਦੇ ਵਿਦਿਆਰਥੀਆਂ ਨੂੰ ਸਿੱਖ ਭਾਈਚਾਰੇ ਬਾਰੇ ਜਾਣਨ ਦਾ ਮੌਕਾ ਪ੍ਰਦਾਨ ਕਰੇਗਾ।
.
An honorable thing for Sikhs, now Sikh history will be taught in American schools.
.
.
.
#americanews #sikhism #punjabnews

Videos similaires