ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ | ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ | ਜੀ ਹਾਂ, ਸਮਾਣਾ ਦੇ ਪਿੰਡ ਤਲਵੰਡੀ ਕੋਠੇ ਦੇ ਨੌਜਵਾਨ ਕਰਨਵੀਰ ਸਿੰਘ ਦਾ ਕੈਲੀਫੋਰਨੀਆ 'ਚ ਲੁਟੇਰਿਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋ ਸਾਲ ਪਹਿਲਾਂ ਸੁਨਿਹਰੇ ਭਵਿੱਖ ਲਈ ਜ਼ਮੀਨ ਵੇਚ ਕੇ ਕਰਨਵੀਰ ਸਿੰਘ ਅਮਰੀਕਾ ਗਿਆ ਸੀ ਤੇ ਉੱਥੇ ਇੱਕ ਸਟੋਰ 'ਚ ਕੰਮ ਕਰਦਾ ਸੀ। ਉਹ ਪਿਛਲੇ 2 ਦਿਨਾਂ ਤੋਂ ਫੋਨ ਨਹੀਂ ਚੁੱਕ ਰਿਹਾ ਸੀ ਤੇ ਜਿਸ ਕਾਰਨ ਉਸ ਦੇ ਨਜ਼ਦੀਕੀ ਲੋਕਾਂ ਨਾਲ ਪਰਿਵਾਰ ਨੇ ਗੱਲ ਕਰਨ ਦੀ ਕੋਸ਼ਿਸ਼ ਕੀਤੀ | ਇਸ ਦੇ ਦੌਰਾਨ ਹੀ ਬੀਤੇ ਦਿਨੀਂ ਉਸ ਦੇ ਸਟੋਰ ਮਾਲਕ ਨੇ ਫੋਨ ਕਰ ਕੇ ਕਰਨ ਦੇ ਕਤਲ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਹੈ |
.
An accident happened with a Punjabi youth who went to America with a donkey.
.
.
.
#americanews #donkeyvisa #punjabnews
~PR.182~