ਨੰਗਲ ਤੋਂ ਬਹੁਤ ਹੀ ਦੁਖਭਰੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਹ ਸਕੂਲੀ ਬੱਚੇ ਬਠਿੰਡਾ ਤੋਂ ਭਾਖੜਾ ਡੈਮ ਦੇਖਣ ਆਏ ਸਨ। ਗੋਵਰਨਮੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਬੱਚੇ ਟੂਰ 'ਤੇ ਆਏ ਸੀ। ਮਿਲੀ ਜਾਣਕਾਰੀ ਅਨੁਸਾਰ ਪਿੰਡ ਓਲਿੰਡਾ ਨੇੜੇ ਪਲਟੀ ਬੱਸ। ਦੱਸਿਆ ਜਾ ਰਿਹਾ ਹੈ ਕਿ ਬ੍ਰੇਕ ਫ਼ੇਲ ਹੋਣ ਤੋ ਬਾਅਦ ਬੱਸ ਪਲਟੀ ਹੈ।ਰਾਮਪੁਰਾ ਫੂਲ ਬਠਿੰਡੇ ਤੋਂ ਬੱਚਿਆਂ ਦੀ ਟੂਰਿਸਟ ਨੰਗਲ ਤੋਂ ਭਾਖੜਾ ਡੈਮ ਵੱਲ ਜਾ ਰਹੀ ਸੀ ਕਿ ਭਾਖੜੇ ਤੋਂ ਕੁਝ ਹੀ ਦੂਰੀ ਤੇ ਬੱਸ ਪਲਟ ਗਈ। ਜਿਸ ਦੇ ਨਾਲ ਬੱਸ ਦੇ ਵਿੱਚ ਸਵਾਰ ਕੁੱਝ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਜਿਨਾਂ ਨੂੰ ਜ਼ੇਰੇ ਇਲਾਜ ਲਈ ਬੀਬੀਐਮਬੀ ਦੇ ਹਸਪਤਾਲ ਵਿੱਚ ਲਿਆਂਦਾ ਗਿਆ।
.
An accident happened to innocent children who went on a school trip, the children were injured.
.
.
.
#nangalnews #schoolbusaccident #accidentnews