ਉਰਫੀ ਜਾਵੇਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਉਰਫੀ ਦੇ ਨਾਲ ਉਨ੍ਹਾਂ ਦੀ ਭੈਣ ਵੀ ਨਜ਼ਰ ਆ ਰਹੀ ਹੈ । ਉਰਫੀ ਜਾਵੇਦ ਨੇ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਰਫੀ ਜਾਵੇਦ ਸੂਟ ‘ਚ ਨਜ਼ਰ ਆਈ ਅਤੇ ਉਸ ਨੇ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਗੁਰੁ ਘਰ ਦਾ ਅਸ਼ੀਰਵਾਦ ਲਿਆ ।ਇਸ ਮੌਕੇ ਅਦਾਕਾਰਾ ਨੇ ਜਿੱਥੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ, ਉੱਥੇ ਹੀ ਇੱਕ ਵੀਡੀਓ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ । ਜਿਸ ‘ਚ ਉਹ ਉਹ ਢਾਡੀ ਵਾਰਾਂ ਦਾ ਅਨੰਦ ਮਾਣਦੀ ਹੋਈ ਦਿਖਾਈ ਦੇ ਰਹੀ ਹੈ ।
.
Urfi Javed bowed down to Sri Harimandir Sahib after the FIR.
.
.
.
#UrfiJaved #darbarsahib #bollywoodnews