ਵਣ ਵਿਭਾਗ ਦੇ ਮੈਨੇਜਰ ਨੂੰ ਰੰਗੇ ਹੱਥੀਂ ਰਿਸ਼ਵਤ ਲੈਂਦੇ Vigilance ਨੇ ਕੀਤਾ ਗ੍ਰਿਫ਼ਤਾਰ |OneIndia Punjabi

2023-11-09 1

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੀਤੇ ਦਿਨ ਜ਼ਿਲ੍ਹਾ ਜਲੰਧਰ ਦੇ ਕਸਬਾ ਫਿਲੌਰ ਵਿਖੇ ਪੰਜਾਬ ਜੰਗਲਾਤ ਵਿਭਾਗ ਦੇ ਖੇਤਰੀ ਮੈਨੇਜਰ ਸੁਖਮਿੰਦਰ ਸਿੰਘ ਹੀਰਾ, ਪੀ.ਐਫ.ਐਸ., ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਖਮਿੰਦਰ ਸਿੰਘ ਨੂੰ ਜੰਗਲਾਤ ਠੇਕੇਦਾਰ ਬਲਕਾਰ ਸਿੰਘ ਵੱਲੋਂ ਸ਼ਿਕਾਇਤ ਦਰਜ ਕਰਵਾਉਣ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਬਲਕਾਰ ਸਿੰਘ ਨੇ ਦੋਸ਼ ਲਗਾਇਆ ਕਿ ਉਕਤ ਜੰਗਲਾਤ ਅਧਿਕਾਰੀ ਨੇ ਉਸਦੀ ਫਰਮ ਨੂੰ ਅਲਾਟ ਕੀਤੇ ਟੈਂਡਰ ਤਹਿਤ ਦਰੱਖਤਾਂ ਦੀ ਕਟਾਈ ਬਦਲੇ ਉਸ ਤੋਂ 35,000 ਰੁਪਏ ਬਤੌਰ ਕਮਿਸ਼ਨ ਦੇਣ ਦੀ ਮੰਗ ਕੀਤੀ ਹੈ।
.
Vigilance arrested the manager of the forest department for accepting bribes red-handed.
.
.
.
#vigilance #sukhmindersinghheera #punjabnews