ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਰਾਮ ਰਹੀਮ ਨੂੰ ਵੱਡੀ ਰਾਹਤ, ਐਫਆਈਆਰ ਰੱਦ ਕਰਨ ਦੇ ਹੁਕਮ! |OneIndia Punjabi

2023-11-14 0

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਾਧਵੀਆਂ ਦੇ ਯੌਨ ਸ਼ੋਸ਼ਣ ਤੇ ਹੱਤਿਆ ਦੇ ਦੋਸ਼ਾਂ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਰਾਹਤ ਦਿੱਤੀ ਹੈ। ਹਾਈਕੋਰਟ ਨੇ ਗੁਰੂ ਰਵਿਦਾਸ ਤੇ ਸੰਤ ਕਬੀਰ ਜੀ 'ਤੇ ਕਥਿਤ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ 'ਚ ਦਰਜ FIR ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਇਸ ਨਾਲ ਪਟੀਸ਼ਨ ਦਾ ਵੀ ਨਿਬੇੜਾ ਕਰ ਦਿੱਤਾ ਗਿਆ ਹੈ। ਰਾਮ ਰਹੀਮ ਦੀ ਤਰਫੋਂ ਪਟੀਸ਼ਨ ਦਾਇਰ ਕੀਤੀ ਗਈ ਸੀ ਤੇ ਸਤਿਸੰਗ ਸਬੰਧੀ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਸੀ।
.
Big relief to Ram Rahim by Punjab-Haryana High Court, order to cancel FIR!
.
.
.
#ramrahim #highcourt #punjabnews