ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਅੱਜ ਭਰਵੀਂ ਬਾਰਸ਼ ਹੋ ਰਹੀ ਹੈ। ਚੰਡੀਗੜ੍ਹ ਤੇ ਮੁਹਾਲੀ ਵਿੱਚ ਜਲਥਲ ਹੋ ਗਿਆ। ਕਈ ਇਲਾਕਿਆਂ ਵਿੱਚ ਗੜ੍ਹੇ ਵੀ ਪਏ। ਮੌਸਮ ਵਿਭਾਗ ਮੁਤਾਬਕ ਇਹ ਬਾਰਸ਼ ਵੈਸਟਨ ਡਿਸਟਬੈਂਸ ਕਰਕੇ ਹੋ ਰਹੀ ਹੈ। ਦੱਸ ਦਈਏ ਕਿ ਮੌਸਮ ਵਿਭਾਗ ਨੇ ਪਹਿਲਾਂ ਹੀ ਵੀਰਵਾਰ ਨੂੰ ਪੱਛਮੀ ਮਾਲਵੇ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਸੀ। ਇਸ ਦੇ ਨਾਲ ਹੀ 11 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅੱਜ ਸਵੇਰ ਤੋਂ ਹੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਅਨੁਸਾਰ ਅਗਲੇ ਕੁਝ ਘੰਟਿਆਂ ਤੱਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਸੰਗਰੂਰ, ਪਟਿਆਲਾ, ਮੋਹਾਲੀ, ਲੁਧਿਆਣਾ, ਫਗਵਾੜਾ, ਕਪੂਰਥਲਾ, ਜਲੰਧਰ ਤੇ ਰੋਪੜ ਵਿੱਚ ਰੁਕ-ਰੁਕ ਕੇ ਮੀਂਹ ਜਾਰੀ ਰਹੇਗਾ।
.
.
.
#weathernews #weathernewslive #punjabweather
~PR.182~