ਮੁੱਛਫੁੱਟ ਗੱਭਰੂ ਜਵਾਨ ਨਾਲ ਸਾਊਦੀ ਅਰਬ 'ਚ ਵਾਪਰ ਗਿਆ ਭਾਣਾ! ਛੁੱਟੀ ਕੱਟਣ ਮਗਰੋਂ ਮਹੀਨਾ ਪਹਿਲਾਂ ਹੀ ਗਿਆ ਸੀ ਵਿਦੇਸ਼ |

2023-12-09 0

ਕਪੂਰਥਲਾ ਦੇ ਪਿੰਡ ਪੀਰੇਵਾਲ ਦੇ ਰਹਿਣ ਵਾਲੇ ਵੀਰਪਾਲ ਨਾਂ ਦੇ ਵਿਅਕਤੀ ਦੀ ਸਾਊਦੀ ਅਰਬ ਵਿਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮੌਤ ਦਾ ਕਾਰਨ ਬ੍ਰੇਨ ਹੈਮਰੇਜ ਦੱਸਿਆ ਜਾ ਰਿਹਾ ਹੈ। ਉਥੇ ਹੀ ਮ੍ਰਿਤਕ ਦੇ ਪਰਿਵਾਰ ਵੱਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮ੍ਰਿਤਕ ਦੀ ਦੇਹ ਵਾਪਸੀ ਲਈ ਗੁਹਾਰ ਲਗਾਈ ਹੈ। ਮ੍ਰਿਤਕ ਦੇ ਪਰਿਵਾਰ ਮੁਤਾਬਕ ਵੀਰਪਾਲ ਪਿਛਲੇ ਕਰੀਬ 10 ਸਾਲ ਤੋਂ ਸਾਊਦੀ ਅਰਬ ਵਿਚ ਕੰਮ ਕਰ ਰਿਹਾ ਸੀ, ਜਿਸ ਦੇ ਜ਼ੀਰਏ ਹੀ ਘਰ ਦਾ ਪਾਲਣ-ਪੋਸ਼ਣ ਹੋ ਰਿਹਾ ਸੀ। ਉਨ੍ਹਾਂ ਦੱਸਿਆ ਕਿ 6 ਦਸੰਬਰ ਨੂੰ ਉਨ੍ਹਾਂ ਨੂੰ ਸਾਊਦੀ ਅਰਬ ਤੋਂ ਫੋਨ ਜ਼ਰੀਏ ਸੂਚਨਾ ਮਿਲੀ ਕਿ ਵੀਰਪਾਲ ਦੀ ਬ੍ਰੇਨ ਹੈਮਰੇਜ ਕਾਰਨ ਮੌਤ ਹੋ ਗਈ ਹੈ। ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ ਵਿਚ ਮਾਤਮ ਛਾ ਗਿਆ। ਪੀੜਤ ਪਰਿਵਾਰ ਦੇ ਮੁਤਾਬਕ ਵੀਰਪਾਲ ਦੇ ਦੋ ਬੱਚੇ ਹਨ, ਜਿਨ੍ਹਾਂ ਵਿਚ ਇਕ ਕੁੜੀ ਅਤੇ ਮੁੰਡਾ ਹੈ।
.
What happened to a handsome young man in Saudi Arabia! He had already gone abroad a month after taking leave.
.
.
.
#SaudiArabinews #punjabnews #veerpal

Videos similaires