ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਵੱਖ-ਵੱਖ ਰੈਂਕਾਂ ਦੇ ਪੁਲਿਸ ਮੁਲਾਜ਼ਮਾਂ ਨੂੰ ਬਰਖਾਸਤ ਕਰ ਦਿੱਤਾ ਹੈ। ਬਰਖ਼ਾਸਤ ਕੀਤੇ ਗਏ 6 ਪੁਲੀਸ ਅਧਿਕਾਰੀਆਂ ਵਿੱਚੋਂ ਇੱਕ ਆਪਣੀ ਡਿਊਟੀ ਤੋਂ ਲਗਾਤਾਰ ਗ਼ੈਰਹਾਜ਼ਰ ਸੀ ਜਦੋਂ ਕਿ ਪੰਜ ਮੁਲਾਜ਼ਮ ਛੁੱਟੀ ਲੈ ਕੇ ਕੈਨੇਡਾ ਅਤੇ ਆਸਟ੍ਰੇਲੀਆ ਚਲੇ ਗਏ ਸਨ ਅਤੇ ਛੁੱਟੀ ਖ਼ਤਮ ਹੋਣ ਮਗਰੋਂ ਵਾਪਸ ਨਹੀਂ ਆਏ।ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਛੇ ਅਜਿਹੇ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ ਜੋ ਐਕਸ ਇੰਡੀਆ ਲੀਵ ’ਤੇ ਵਿਦੇਸ਼ ਗਏ ਹੋਏ ਹਨ। ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਜਿਨ੍ਹਾਂ ਮੁਲਾਜ਼ਮਾਂ ਨੂੰ ਬਰਖ਼ਾਸਤ ਕੀਤਾ ਹੈ, ਉਨ੍ਹਾਂ ’ਚੋਂ ਦੋ ਹੈੱਡ ਕਾਂਸਟੇਬਲ, ਇਕ ਮਹਿਲਾ ਕਾਂਸਟੇਬਲ, ਇਕ ਸੀਨੀਅਰ ਕਾਂਸਟੇਬਲ ਤੇ ਦੋ ਕਾਂਸਟੇਬਲ ਸ਼ਾਮਲ ਹਨ। ਇਨ੍ਹਾਂ ਮੁਲਾਜ਼ਮਾਂ ਨੂੰ ਪੁਲਿਸ ਕਮਿਸ਼ਨਰ ਨੇ ਨੌਕਰੀ ਤੋਂ ਤੁਰੰਤ ਪ੍ਰਭਾਵ ਨਾਲ ਬਰਖ਼ਾਸਤ ਕਰ ਦਿੱਤਾ ਹੈ।
.
Jalandhar police commissioner's action! 6 policemen were dismissed at the same time.
.
.
.
#jalandharnews #jalandharpolicecommissioner #punjabnews