3 ਦਿਨਾਂ 'ਚ ਕੈਨੇਡਾ ਜਾਣ ਦੀ ਤਿਆਰੀ ਕਰ ਰਿਹਾ ਸੀ ਨੌਜਵਾਨ, ਅਚਾਨਕ ਆਈ ਮੌ+ਤ ਘਰ 'ਚ ਪਵਾ'ਤੇ ਵੈਣ! |OneIndia Punjabi

2023-12-22 2

ਗੁਰਦਾਸਪੁਰ ਦੇ ਪਿੰਡ ਵਡਾਲਾ ਬਾਗਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ 3 ਦਿਨ ਬਾਅਦ ਕੈਨੇਡਾ ਜਾਣਾ ਸੀ। ਇਸ ਦੌਰਾਨ ਨਸ ਫਟਣ ਕਾਰਨ ਮੌਤ ਹੋ ਗਈ ਹੈ।ਬਲਾ ਕਲਾਨੌਰ ਅਧੀਨ ਆਉਂਦੇ ਪਿੰਡ ਵਡਾਲਾ ਬਾਂਗਰ ਵਿਖੇ ਲੱਖਾਂ ਰੁਪਏ ਖਰਚ ਕਰਕੇ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਹੋਣਹਾਰ ਨੌਜਵਾਨ ਰਾਜਵਿੰਦਰ ਸਿੰਘ (27) ਦੀ ਬੁੱਧਵਾਰ ਨੂੰ ਅਚਾਨਕ ਦਿਮਾਗੀ ਨਾੜੀ ਫੱਟਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸੈਨੀਟੇਸ਼ਨ ਵਿਭਾਗ ਦੇ ਕਰਮਚਾਰੀ ਕਰਮਜੀਤ ਸਿੰਘ ਵਡਾਲਾ ਬਾਂਗਰ ਨੇ ਦੱਸਿਆ ਕਿ ਉਸ ਦਾ ਚਚੇਰਾ ਭਰਾ ਰਾਜਵਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਦਾ ਕੈਨੇਡਾ ਤੋਂ ਵੀਜ਼ਾ ਆਇਆ ਹੋਇਆ ਸੀ ਅਤੇ ਵੀਰਵਾਰ ਨੂੰ ਕੈਨੇਡਾ ਜਾਣ ਲਈ ਜਹਾਜ਼ ਦੀਆਂ ਟਿਕਟਾਂ ਲੈਣ ਦੀ ਤਿਆਰੀ ਕੀਤੀ ਜਾ ਰਹੀ ਸੀ।
.
The young man was preparing to go to Canada in 3 days, died suddenly.
.
.
.
#canadanews #rajwindersingh #punjabnews