ਥਾਣਾ ਝਬਾਲ ਅਧੀਨ ਆਉਂਦੇ ਬਾਬਾ ਬੁੱਢਾ ਸਾਹਿਬ ਤੋਂ ਐਮਾ ਜਾਂਦੀ ਸੜਕ ’ਤੇ ਪੁਲਸ ਅਤੇ ਗੈਂਗਸਟਰਾਂ ਵਿੱਚਕਾਰ ਹੋਈ ਗੋਲ਼ੀਬਾਰੀ ਦੌਰਾਨ 2 ਗੈਂਗਸਟਰਾਂ ਨੂੰ ਪੁਲਸ ਨੇ ਕਾਬੂ ਕਰ ਲਿਆ ਜਿਨ੍ਹਾਂ 'ਚੋਂ ਇਕ ਗੈਂਗਸਟਰ ਪੁਲਸ ਦੀ ਗੋਲ਼ੀ ਨਾਲ ਜ਼ਖਮੀ ਹੋ ਗਿਆ। ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਪਰਭਜੀਤ ਸਿੰਘ ਅਨੁਸਾਰ ਸੀ. ਆਈ. ਏ. ਸਟਾਫ ਦੀ ਪੁਲਸ ਪਾਰਟੀ ਵਲੋਂ ਸਬ-ਇੰਸਪੈਕਟਰ ਸਤਿੰਦਰ ਸਿੰਘ ਅਤੇ ਥਾਣੇਦਾਰ ਹਰਜੀਤ ਸਿੰਘ ਸਣੇ ਬਾਬਾ ਬੁੱਢਾ ਤੋਂ ਐਮਾ ਸੜਕ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਮੋਟਰਸਾਈਕਲ ’ਤੇ ਸਵਾਰ 2 ਨੌਜਵਾਨਾਂ ਆਉਂਦੇ ਦੇਖ ਪੁਲਸ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਕਤ ਨੌਜਵਾਨਾਂ ਨੇ ਪੁਲਸ ਪਾਰਟੀ ’ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ । ਪੁਲਸ ਵੱਲੋਂ ਫਾਇਰਿੰਗ ਕਰਨ ’ਤੇ ਇਕ ਵਿਅਕਤੀ ਜ਼ਖਮੀ ਹੋ ਗਿਆ ਅਤੇ ਪੁਲਸ ਨੇ ਦੋਵੇਂ ਗੈਂਗਸਟਰਾਂ ਨੂੰ ਹਥਿਆਰਾਂ ਸਣੇ ਕਾਬੂ ਕਰ ਲਿਆ।
.
Fierce encounter between police and gangsters, arrested with weapons, see video.
.
.
.
#mohalinews #MohaliEncounter #Khararencounter