ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਕਾਨੂੰਨ ਅਧਿਕਾਰੀ (ਲਾਅ ਅਫਸਰ) ਵਜੋਂ ਤਾਇਨਾਤ ਐਡਵੋਕੇਟ ਗੌਤਮ ਮਜੀਠੀਆ ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਨ ਅਧਿਕਾਰੀ, ਵਾਸੀ ਗ੍ਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਨੂੰ ਜਤਿੰਦਰ ਸਿੰਘ, ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਵੱਲੋਂ ਕੀਤੀ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧ ਵਿੱਚ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ।
.
Punjab Vigilance Bureau big action! The law officer was arrested for accepting a bribe of 8 lakh rupees!
.
.
.
#vigilance #bribenews #punjabnews