ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਤਹਿਸੀਲ ਪੱਟੀ ਦੇ ਮਾਲ ਹਲਕਾ ਕਿੜੀਆਂ ਦੇ ਸੇਵਾਮੁਕਤ ਪਟਵਾਰੀ ਰਮੇਸ਼ ਚੰਦਰ ਅਤੇ ਉਸ ਦੇ ਪੁੱਤਰ ਵਿਸ਼ਾਲ ਸ਼ਰਮਾ ਨੂੰ ਦੋ ਕਿਸ਼ਤਾਂ ਵਿਚ 11 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਕਥਿਤ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਮੁਲਜਮਾਂ ਖਿਲਾਫ ਇਹ ਮੁਕੱਦਮਾ ਪਿੰਡ ਕਿੜੀਆਂ ਦੇ ਵਸਨੀਕ ਸਕੱਤਰ ਸਿੰਘ ਵੱਲੋਂ ਬਿਊਰੋ ਦੇ ਟੋਲ ਫਰੀ ਨੰਬਰ ’ਤੇ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਥਿਤ ਮੁਲਜ਼ਮ ਪਟਵਾਰੀ ਅਤੇ ਉਸ ਦੇ ਲੜਕੇ ਵਿਸ਼ਾਲ ਨੇ ਸ਼ਿਕਾਇਤਕਰਤਾ ਤੋਂ ਵਾਹੀਯੋਗ ਜ਼ਮੀਨ ਦੀ ਮਾਲਕੀ ਸਬੰਧੀ ਮਾਲ ਰਿਕਾਰਡ ਵਿਚ ਦਰੁਸਤੀ ਕਰਨ ਬਦਲੇ ਦੋ ਕਿਸ਼ਤਾਂ ਵਿਚ 11 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਹੈ।
.
Patwari and his son paid by the greed of bribery, big action of Vigilance Bureau!
.
.
.
#VigilanceBureau #bribenews #punjabnews