ਕੇਰਲ, ਗੋਆ ਤੇ ਹੋਰਨਾਂ ਸੂਬਿਆਂ ਤੋਂ ਬਾਅਦ ਕੋਰੋਨਾ ਨੇ ਪੰਜਾਬ ’ਚ ਵੀ ਮੁੜ ਦਸਤਕ ਦੇ ਦਿੱਤੀ ਹੈ। ਛੇ ਮਹੀਨੇ ਬਾਅਦ ਜਲੰਧਰ ’ਚ ਕੋਰੋਨਾ ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਉਧਰ ਅੱਠ ਮਹੀਨੇ ਬਾਅਦ ਜਲੰਧਰ ’ਚ ਕੋਰੋਨਾ ਨਾਲ ਇਕ ਮਰੀਜ਼ ਦੀ ਮੌਤ ਹੋਈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਸ਼ੇਰਪੁਰ ਦੀ ਰਹਿਣ ਵਾਲੀ 60 ਸਾਲਾ ਔਰਤ ਨੂੰ ਸਾਹ ਲੈਣ ’ਚ ਮੁਸ਼ਕਿਲ ਤੇ ਬੁਖ਼ਾਰ ਹੋਣ ਪਿੱਛੋਂ ਪਰਿਵਾਰ ਨੇ ਉਸ ਨੂੰ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਸੀ। ਉਸ ਦੀ ਜਾਂਚ ਪਿੱਛੋਂ ਉਸ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ। ਔਰਤ ਦਾ ਰੈਪਿਡ ਟੈਸਟ ਕੀਤਾ ਗਿਆ ਸੀ। ਇਲਾਜ ਦੌਰਾਨ ਬੁੱਧਵਾਰ ਨੂੰ ਉਸ ਦੀ ਮੌਤ ਹੋ ਗਈ।
.
Corona struck again in Punjab, a new case of Corona in Jalandhar.
.
.
.
#punjabnews #coronavirus #corona