ਪੰਜਾਬ ਵਿੱਚ ਸੱਤਾਧਿਰ ਆਮ ਆਦਮੀ ਪਾਰਟੀ ਦੀ ਲੀਡਰ (Leader of Aam Aadmi Party) ਹੀ ਸੁਰੱਖਿਅਤ ਨਹੀਂ ਹਨ। ਜਲੰਧਰ (ਪੱਛਮੀ) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ (MLA Sheetal Angural) ਦੇ ਪਰਿਵਾਰ ਨੂੰ ਲੁੱਟਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਧਾਇਕ ਅੰਗੁਰਾਲ ਨੇ ਬਸਤੀ ਦਾਨਿਸ਼ਮੰਦਾਂ ਨੇੜੇ ਮੁਲਜ਼ਮਾਂ ਦਾ ਘਰ ਪੁਲਿਸ ਨੂੰ ਦਿਖਾਇਆ ਤੇ ਕਾਰਵਾਈ ਦੀ ਮੰਗ ਕੀਤੀ। ਪੁਲਿਸ ਨੇ ਇਸ ਸਬੰਧੀ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਵਿਧਾਇਕ ਨੇ ਕਿਹਾ ਕਿ ਸ਼ਨਿਚਰਵਾਰ ਰਾਤ ਨੂੰ ਉਸ ਦੇ ਬੱਚੇ ਤੇ ਪਰਿਵਾਰ ਇਕ ਪਾਰਟੀ ਤੋਂ ਘਰ ਪਰਤ ਰਹੇ ਸਨ। ਇਸ ਦੌਰਾਨ ਕਰੀਬ ਛੇ ਵਿਅਕਤੀਆਂ ਨੇ ਬਸਤੀ ਦਾਨਿਸ਼ਮੰਡਾ ਨੇੜੇ ਉਨ੍ਹਾਂ ਦੀ ਕਾਰ ਰੋਕ ਲਈ। ਵਿਧਾਇਕ ਦਾ ਦੋਸ਼ ਹੈ ਕਿ ਮੁਲਜ਼ਮਾਂ ਨੇ ਉਨ੍ਹਾਂ ਨੂੰ ਲੁੱਟਣ ਦੀ ਨੀਅਤ ਨਾਲ ਰੋਕਿਆ ਸੀ, ਮਗਰੋਂ ਜਦੋਂ ਵਿਧਾਇਕ ਦਾ ਭਰਾ ਲਾਲੀ ਅੰਗੁਰਾਲ ਕਾਰ ’ਚੋਂ ਬਾਹਰ ਆਇਆ ਤਾਂ ਮੁਲਜ਼ਮ ਉਸ ਨੂੰ ਦੇਖਦੇ ਹੀ ਫ਼ਰਾਰ ਹੋ ਗਏ।
.
Jalandhar MLA Sheetal Angural was stopped by 6 attackers, all gathered together, there was a noise!
.
.
.
#breakingnews #sheetalangural #punjabnews