ਧੁੰਦ ਦੀ ਚਾਦਰ ਨੇ ਘੇਰ ਲਿਆ ਪੰਜਾਬ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ | Weather News |OneIndia Punjabi

2023-12-26 6

ਪੰਜਾਬ 'ਚ ਕੜਾਕੇ ਦੀ ਠੰਢ ਪੈ ਰਹੀ ਹੈ। ਕਈ ਜ਼ਿਲ੍ਹਿਆਂ ਦਾ ਤਾਪਮਾਨ ਡਿੱਗਦਾ ਜਾ ਰਿਹਾ ਹੈ। ਸੀਤ ਲਹਿਰ ਦੇ ਵਿਚਕਾਰ ਧੁੰਦ ਦਾ ਕਹਿਰ ਵੀ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਦਸੰਬਰ ਮਹੀਨੇ ਦੇ ਅੰਤ ਦੇ ਨਾਲ ਹੀ ਕਈ ਸੂਬੇ ਅਜਿਹੇ ਵੀ ਹਨ ਜਿੱਥੇ ਮੌਸਮ 'ਚ ਕੋਈ ਖਾਸ ਬਦਲਾਅ ਦੇਖਣ ਨੂੰ ਨਹੀਂ ਮਿਲ ਰਿਹਾ। ਇੱਕ ਤੋਂ ਬਾਅਦ ਇਕ ਆ ਰਹੀਆਂ ਪੱਛਮੀ ਗੜਬੜੀਆਂ ਕਾਰਨ ਤਾਪਮਾਨ ਵਿੱਚ ਕੋਈ ਖਾਸ ਗਿਰਾਵਟ ਦੇਖਣ ਨੂੰ ਨਹੀਂ ਮਿਲ ਰਹੀ। ਆਓ ਜਾਣਦੇ ਹਾਂ ਦੇਸ਼ ਭਰ ਦੇ ਮੌਸਮ ਦੀ ਸਥਿਤੀ।ਦਿੱਲੀ, ਹਰਿਆਣਾ, ਪੰਜਾਬ, ਬਿਹਾਰ, ਮੱਧ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਬਹੁਤ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਧੁੰਦ ਕਾਰਨ ਕਈ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਹੋ ਗਈ ਹੈ।
.
A blanket of fog surrounded Punjab! The weather department issued an alert.
.
.
.
#punjabnews #weathernews #punjabweather