ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ, ਸ਼੍ਰੀ ਫਤਹਿਗੜ੍ਹ ਸਾਹਿਬ ਨਤਮਸਤਕ ਹੋਏ CM Mann |

2023-12-27 3

ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦਾ ਅੱਜ ਦੂਸਰਾ ਦਿਨ ਹੈ ਜਿਸ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ। ਮਾਨ ਨੇ ਕਿਹਾ ਕਿ ਅਜਿਹੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ 'ਚ ਕਿਧਰੇ ਨਹੀਂ ਮਿਲਦੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ ਹਾਜ਼ਰ ਸਨ।ਉਹਨਾਂ ਨੇ ਕਿਹਾ ਕਿ ਸਾਨੂੰ ਇਸ ਮਹਾਨ ਸ਼ਹਾਦਤ ਤੋਂ ਸੇਧ ਲੈ ਕੇ ਚੰਗੇ ਸਮਾਜ ਦੀ ਸਿਰਜਣਾ ਕਰਨੀ ਚਾਹੀਦੀ ਹੈ।
.
Shree Fatehgarh Sahib paid homage to Shahidi Jood Mail dedicated to the martyrdom of Chhote Sahibzades CM Mann.
.
.
.
#cmbhagwantmann #ShaheediJorMel #punjabnews
~PR.182~