ਸਤਲੁਜ-ਯਮੁਨਾ ਲਿੰਕ ਨਹਿਰ (SYL) ਵਿਵਾਦ 'ਤੇ ਅੱਜ ਵੀਰਵਾਰ ਨੂੰ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਾਲੇ ਮੀਟਿੰਗ ਹੋਵੇਗੀ। ਸ਼ਾਮ 4 ਵਜੇ ਹੋਣ ਵਾਲੀ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਰਨਗੇ। ਇਸ ਵਿਵਾਦ ਨੂੰ ਲੈ ਕੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਇਹ ਤੀਜੀ ਮੀਟਿੰਗ ਹੈ। ਪਹਿਲੀਆਂ ਦੋ ਮੀਟਿੰਗਾਂ ਬੇਸਿੱਟਾ ਰਹੀਆਂ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਐਸਵਾਈਐਲ ਨਹਿਰ ਦੀ ਉਸਾਰੀ ਨਾਲ ਸਬੰਧਤ ਕਿਸੇ ਵੀ ਅੜਿੱਕੇ ਜਾਂ ਮੁੱਦਿਆਂ ਨੂੰ ਹੱਲ ਕਰਨ ਲਈ ਮੀਟਿੰਗ ਕਰਨ ਦੀ ਇੱਛਾ ਜ਼ਾਹਰ ਕੀਤੀ ਸੀ।
.
SYL will get a solution! Meeting between Chief Ministers of Punjab and Haryana.
.
.
.
#syl #bhagwantmann #ManoharLalKhattar